ਮੁਅੱਤਲ PSPCL ਦੇ ਸੀਨੀਅਰ ਕਾਰਜਕਾਰੀ ਇੰਜੀ


 

 

 

PSPCL ਦੇ ਸੀਨੀਅਰ ਕਾਰਜਕਾਰੀ ਇੰਜਨੀਅਰ ਨੂੰ ਮੁਅੱਤਲ ਕੀਤਾ ਗਿਆ

 

ਚੰਡੀਗੜ੍ਹ, 01 ਜੂਨ:

 

ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸਤੀਸ਼ ਕੁਮਾਰ, ਸੀਨੀਅਰ ਕਾਰਜਕਾਰੀ ਇੰਜੀਨੀਅਰ, (ਕੋਡ ਨੰ: 108296) ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਲਈ ਮੁਅੱਤਲ ਕਰ ਦਿੱਤਾ ਹੈ। ਉਹ ਟੈਕਨੀਕਲ ਆਡਿਟ (ਇਲੈਕਟ੍ਰੀਕਲ) ਸੈੱਲ-1, ਪਟਿਆਲਾ ਵਿਖੇ ਤਾਇਨਾਤ ਸਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਸੰਚਾਲਨ (ਕੇਂਦਰੀ ਜ਼ੋਨ), ਪੀ.ਐਸ.ਪੀ.ਸੀ.ਐਲ., ਲੁਧਿਆਣਾ ਸਬੰਧਤ ਅਧਿਕਾਰੀ ਦਾ ਮੁੱਖ ਦਫ਼ਤਰ ਹੋਵੇਗਾ।

 

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

The post PSPCL ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ appeared first on .

Leave a Reply

Your email address will not be published. Required fields are marked *