ਮੁਕਤਸਰ ਜ਼ਿਲੇ ਦੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗ ਗਈ। ਇਹ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ, ਜਿਸ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ਵਿੱਚ ਲਟਕਦਾ ਰਿਹਾ ਜਦਕਿ ਬਾਕੀ ਅੱਧੀ ਹਵਾ ਵਿੱਚ ਲਟਕ ਗਈ। ਇਸ ਹਾਦਸੇ ‘ਚ ਹੁਣ ਤੱਕ 8 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਯਾਤਰੀ ਲਾਪਤਾ ਹਨ। ਮ੍ਰਿਤਕਾਂ ਵਿੱਚੋਂ ਤਿੰਨ ਦੀ ਪਛਾਣ ਹੋ ਗਈ ਹੈ। ਉਹ ਮੁਕਤਸਰ ਅਤੇ ਬਠਿੰਡਾ ਦੇ ਵਸਨੀਕ ਹਨ। 5 ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਹੁਣ ਤੱਕ 10 ਜ਼ਖਮੀਆਂ ਨੂੰ ਲੱਭ ਲਿਆ ਹੈ।
ਪ੍ਰਸ਼ਾਸਨ ਮੁਤਾਬਕ ਬੱਸ ‘ਚ ਕਰੀਬ 35 ਯਾਤਰੀ ਸਵਾਰ ਸਨ। ਅਜੇ ਵੀ ਕਈ ਲੋਕਾਂ ਦੇ ਨਹਿਰ ਵਿੱਚ ਰੁੜ੍ਹ ਜਾਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।ਪ੍ਰਸ਼ਾਸ਼ਨ ਮੁਤਾਬਕ ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇੱਥੇ ਮੀਂਹ ਪੈ ਰਿਹਾ ਸੀ। ਇਸ ਦੌਰਾਨ ਬੱਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਤੋਂ ਬਾਅਦ ਇਹ ਬੇਕਾਬੂ ਹੋ ਗਈ ਤੇ ਐਂਗਲ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ।
ਮੁਕਤਸਰ ਦੇ ਡੀਸੀ ਰੂਹੀ ਦੁਗ ਨੇ ਦੱਸਿਆ ਕਿ 8 ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਜ਼ਖਮੀ 10 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦਾ ਕਾਰਨ ਇਹ ਹੈ ਕਿ ਬੱਸ ਓਵਰ ਸਪੀਡ ਸੀ ਜਾਂ ਮੀਂਹ ਕਾਰਨ ਫਿਸਲ ਗਈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਤੁਰੰਤ ਐਨਡੀਆਰਐਫ ਦੀਆਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ। NDRF ਦੀਆਂ ਟੀਮਾਂ ਮੋਟਰਬੋਟ ਦੀ ਵਰਤੋਂ ਕਰਕੇ ਨਹਿਰ ‘ਚ ਲੋਕਾਂ ਦੀ ਭਾਲ ਕਰ ਰਹੀਆਂ ਹਨ।ਬੱਸ ‘ਚ ਸਵਾਰ ਯਾਤਰੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪ੍ਰਸ਼ਾਸਨ ਨੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਇਕੱਠੀ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਦਾ ਨੰਬਰ 01633-262175 ਵੀ ਜਾਰੀ ਕੀਤਾ ਗਿਆ ਹੈ।
ਪਤਾ ਲੱਗਾ ਹੈ ਕਿ ਇਸ ਸੜਕ ‘ਤੇ ਟੋਲ ਪਲਾਜ਼ਾ ਚੱਲ ਰਿਹਾ ਹੈ ਪਰ ਇੱਥੇ ਨਵਾਂ ਪੁਲ ਨਹੀਂ ਬਣਾਇਆ ਗਿਆ ਹੈ।ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। . ਉਨ੍ਹਾਂ ਕਿਹਾ ਕਿ ਮੁਕਤਸਰ-ਕੋਟਕਪੂਰਾ ਰੋਡ ‘ਤੇ ਇਕ ਨਿੱਜੀ ਬੱਸ ਦੇ ਨਹਿਰ ‘ਚ ਡਿੱਗ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਮੈਂ ਬਚਾਅ ਕਾਰਜਾਂ ਬਾਰੇ ਹਰ ਪਲ ਜਾਣਕਾਰੀ ਲੈ ਰਿਹਾ ਹਾਂ। ਪ੍ਰਮਾਤਮਾ ਸਭ ਨੂੰ ਸੁਰੱਖਿਅਤ ਰੱਖੇ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
