ਮੁੰਬਈ ਦੇ ਮਸ਼ਹੂਰ ਕਰੂਜ਼ ਡਰੱਗਜ਼ ਮਾਮਲੇ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਸ਼ੁੱਕਰਵਾਰ ਨੂੰ ਐਨਡੀਪੀਐਸ ਅਦਾਲਤ ਵਿੱਚ ਦਾਇਰ ਕੀਤੇ ਗਏ ਚਲਾਨ ਵਿੱਚ ਆਰੀਅਨ ਖਾਨ ਦਾ ਨਾਂ ਨਹੀਂ ਹੈ।
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਅਕਤੂਬਰ 2021 ਦੇ ਸ਼ੁਰੂ ਵਿੱਚ ਮੁੰਬਈ ਕਰੂਜ਼ ਡਰੱਗਜ਼ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਲੰਬੀ ਨਜ਼ਰਬੰਦੀ ਤੋਂ ਬਾਅਦ, ਉਸਨੂੰ 28 ਅਕਤੂਬਰ 2021 ਨੂੰ ਬੰਬੇ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਪਰ ਹੁਣ ਉਸਨੂੰ ਕਰੂਜ਼ ਡਰੱਗਜ਼ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਲੀਨ ਚਿੱਟ ਦੇ ਦਿੱਤੀ ਹੈ। ਆਰੀਅਨ ਖਾਨ ਦੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ ਜਿਸ ਕਾਰਨ ਉਸ ਨੂੰ ਕਲੀਨ ਚਿੱਟ ਦਿੱਤੀ ਗਈ ਹੈ।
The post *ਮੁੰਬਈ ਕਰੂਜ਼ ਡਰੱਗਜ਼ ਕੇਸ ਵਿੱਚ ਸ਼ਾਹਰੁਖ ਖਾਨ ਦੇ ਬੇਟੇ ਨੂੰ ਕਲੀਨ ਚਿੱਟ* appeared first on