Site icon Geo Punjab

ਮੁੰਬਈ ਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ⋆ D5 News


ਇੱਕ ਚਾਰਟਰਡ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਗਿਆ ਅਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਨਾਲ ਜਹਾਜ਼ ਦੇ ਦੋ ਹਿੱਸੇ ਹੋ ਗਏ ਅਤੇ ਅੱਗ ਲੱਗ ਗਈ। ਜਹਾਜ਼ ‘ਚ 6 ਯਾਤਰੀ ਅਤੇ 2 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਨ੍ਹਾਂ ‘ਚੋਂ 3 ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਹਾਜ਼ ਨੇ ਵਿਸ਼ਾਖਾਪਟਨਮ ਤੋਂ ਉਡਾਣ ਭਰੀ ਸੀ।

ਜਾਣਕਾਰੀ ਮੁਤਾਬਕ ਇਹ ਜਹਾਜ਼ ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਦਲੀਪ ਬਿਲਡਕੋਨ ਕੰਪਨੀ ਦੇ ਨਾਂ ‘ਤੇ ਰਜਿਸਟਰਡ ਹੈ। ਜਹਾਜ਼ ਵਿੱਚ ਜੇਐਮ ਬਕਸੀ ਕੰਪਨੀ ਦੇ ਮਾਲਕ ਕੋਟਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਵਾਰ ਸਨ। JM Baxi ਕੰਪਨੀ ਲੌਜਿਸਟਿਕਸ ਦੇ ਖੇਤਰ ਵਿੱਚ ਕੰਮ ਕਰਦੀ ਹੈ।ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ (DGCA) ਨੇ ਦੱਸਿਆ ਕਿ VSR Ventures Learjet 45 ਜਹਾਜ਼ ਮੁੰਬਈ ਦੇ ਰਨਵੇਅ 27 ਉੱਤੇ ਫਿਸਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮੁੰਬਈ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵਿਜ਼ੀਬਿਲਟੀ 700 ਮੀਟਰ ਤੱਕ ਘੱਟ ਗਈ ਹੈ। ਜਿਸ ਕਾਰਨ ਇਹ ਘਟਨਾ ਵਾਪਰੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version