ਮੁੰਬਈ ‘ਚ ਸੋਮਵਾਰ ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਹੁਣ ਤੱਕ 12 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਜਾ ਚੁੱਕਾ ਹੈ। ਹੋਰ 10 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਲੋਕ ਮੰਚ: ਸ਼੍ਰੋਮਣੀ ਕਮੇਟੀ ਬਾਦਲਾਂ ਦੇ ਹੱਥਾਂ ‘ਚ ਰਹੇਗੀ, ਬਿਸ਼ਨੋਈ ਦਾ ਪਿਤਾ ਪਹੁੰਚਿਆ ਸੁਪਰੀਮ ਕੋਰਟ! ਅਧਿਕਾਰੀ ਨੇ ਦੱਸਿਆ ਕਿ ਕੁਰਲਾ ਦੇ ਨਾਇਕ ਨਗਰ ਸੋਸਾਇਟੀ ਵਿਚ ਇਕ ਰਿਹਾਇਸ਼ੀ ਇਮਾਰਤ ਦਾ ਇਕ ‘ਵਿੰਗ’ ਸੋਮਵਾਰ ਦੇਰ ਰਾਤ ਢਹਿ ਗਿਆ, ਜਿਸ ਨਾਲ ਨੇੜੇ ਇਕ ਹੋਰ ‘ਵਿੰਗ’ ਡਿੱਗਣ ਦਾ ਖਤਰਾ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਨੂੰ ਘਾਟਕੋਪਰ ਅਤੇ ਸਿੰਧ ਦੇ ਸਰਕਾਰੀ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਇਕ 30 ਸਾਲਾ ਵਿਅਕਤੀ ਨੂੰ ਘਾਟਕੋਪਰ ਦੇ ਰਾਜਾਵਰੀ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਧਾਨ ਸਭਾ ਦੇ ਬਾਹਰ ਗਰਮਾਇਆ ਮਾਹੌਲ, ਮਾਨ ਨੇ ਸੁਣਾਈ ਵੱਡੀ ਖੁਸ਼ਖਬਰੀ, ਦੇਖੋ ਲਾਈਵ | ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਕਰਮਚਾਰੀ ਮਲਬੇ ‘ਚ ਫਸੇ ਹੋਰ ਲੋਕਾਂ ਨੂੰ ਲੱਭਣ ਲਈ ਬਚਾਅ ਅਤੇ ਖੋਜ ਕਾਰਜ ਚਲਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਫਾਈਟਰਜ਼ ਮੌਕੇ ‘ਤੇ ਪਹੁੰਚ ਗਏ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਮਲਬੇ ‘ਚ 20 ਤੋਂ 22 ਲੋਕ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਕਰੀਬ 12 ਗੱਡੀਆਂ ਤੋਂ ਇਲਾਵਾ ਦੋ ਬਚਾਅ ਵੈਨਾਂ ਮੌਕੇ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।