ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਉਤਪਾਦਕਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸ਼ੂਗਰਫੈੱਡ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕਰ ਦਿੱਤੇ ਹਨ। CM Mann ਲਈ ਬੁਰੀ ਖਬਰ, AAP ਨੇਤਾ ਦੀ ਗੋਲੀ ਮਾਰ ਕੇ ਹੱਤਿਆ ! D5 Channel Punjabi ਸ਼ੂਗਰਫੈੱਡ ਵੱਲੋਂ ਗੰਨਾ ਉਤਪਾਦਕਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਕਮ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ 15 ਸਤੰਬਰ ਤੱਕ ਅਦਾ ਕੀਤੇ ਜਾਣਗੇ।Sidhu Moose Wala Case: ਗੈਂਗਸਟਰ ਮੰਨਾ ਨੂੰ ਜੇਲ੍ਹ ਵਿੱਚੋਂ ਮਿਲਿਆ ਖ਼ਤਰਨਾਕ ਸਾਮਾਨ! | D5 Channel Punjabi ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ 9 ਸਰਕਾਰੀ ਮਾਲਕੀ ਵਾਲੀਆਂ ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ 100 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਭੁਗਤਾਨ 2021-22 ਸੀਜ਼ਨ ਲਈ ਹਨ। Punjabi Khabran Da Sira : ਕੈਨੇਡਾ ਪੁਲਿਸ ਨੇ ਗੋਲਡੀ ਬਰਾੜ ਨੂੰ ਭੇਜਿਆ ਪੰਜਾਬ ? ਬਰਗਾੜੀ ਵਿੱਚ ਸਿੱਖਾਂ ਦਾ ਵੱਡਾ ਇਕੱਠ ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਸ਼ਚਿਤ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।