ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਮੀਟਿੰਗ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰਾਂ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਨੇਪਰੇ ਚਾੜ੍ਹ ਸਕਣ। ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰਾ ਰਿਕਾਰਡ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਜ਼ਮੀਨੀ ਰਿਕਾਰਡ ਦੀ ਸਾਰੀ ਜਾਣਕਾਰੀ ਇੱਕ ਕਲਿੱਕ ‘ਤੇ ਪ੍ਰਾਪਤ ਕਰ ਸਕਣ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਵਜੋਤ ਸਿੱਧੂ ਦਾ ਹਿਕਮੈਨ ਨੂੰ ਕੋਰਾ ਜਵਾਬ! ਬੇਅਦਬੀ ਮਾਮਲੇ ‘ਚ ਸੁਖਰਾਜ ਸਿੰਘ ਦਾ ਐਲਾਨ ! ਜਾਖੜ ਨੇ ਸੀਨੀਅਰ ਨੇਤਾਵਾਂ ਨੂੰ ਫਸਾਇਆ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਦੇ ਸਾਰੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਰਿਕਾਰਡ ਰੂਮਾਂ ਦੀ ਸਹੀ ਸਾਂਭ-ਸੰਭਾਲ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟਰੇਸ਼ਨ ਅਤੇ ਦਫ਼ਤਰੀ ਕੰਮ ਆਨਲਾਈਨ ਕੀਤਾ ਜਾਵੇਗਾ। ਮੂਸੇ ਵਾਲਾ ਦੇ ਕਤਲ ਦੀ ਬਿਸ਼ਨੋਈ ਦੀ ਪੂਰੀ ਯੋਜਨਾ, ਕਿਸਨੇ ਦਿੱਤੀ ਅੰਦਰ ਦੀ ਖ਼ਬਰ ? | D5 Channel Punjabi ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ ਤਹਿਸੀਲ ਕੰਪਲੈਕਸਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ ਸਿਵਲ ਵਰਕਸ ਅਤੇ ਫਰਨੀਚਰ ਦੇ ਕੰਮ ਅਤੇ ਸਬ ਰਜਿਸਟਰਾਰ ਦਫ਼ਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਵੀ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਗਿਆ ਹੈ। ਗੋ ਭਗਵੰਤ ਮਾਨ ਨੇ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਲਈ ਫਰਦ ਕੇਂਦਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
