Site icon Geo Punjab

ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਰਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖਾਸ ਕਰਕੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਮਾਇਆ ਦੇਵੀ ਧਾਰਮਿਕ ਵਿਅਕਤੀ ਸਨ, ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀਮਤੀ ਮਾਇਆ ਦੇਵੀ ਦੀ ਦੂਰਅੰਦੇਸ਼ੀ ਅਤੇ ਲਗਨ ਅਤੇ ਸਖ਼ਤ ਮਿਹਨਤ ਸਮੁੱਚੇ ਟਰਾਈਡੈਂਟ ਗਰੁੱਪ ਦੀ ਕਾਬਲੀਅਤ ਦਾ ਮੁੱਖ ਸਰੋਤ ਹਨ। D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਨਾਲ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਆਉਣ ਵਾਲੇ ਸਮੇਂ ਵਿੱਚ ਕਰਨੀ ਔਖੀ ਹੈ। ਉਨ੍ਹਾਂ ਸ਼੍ਰੀਮਤੀ ਮਾਇਆ ਦੇਵੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version