ਟਰਾਂਸਪੋਰਟਰ ਫਾਈਲਿੰਗ ਟੈਕਸ ਟਰਾਂਸਪੋਰਟਰ ਫਾਈਲਿੰਗ ਟੈਕਸ: ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਇਤਿਹਾਸਕ ਫੈਸਲੇ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਛੋਟ ਮੌਜੂਦਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਦੇਣ ਕਾਰਨ ਟੈਕਸ ਅਦਾ ਕਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਕੇਂਦਰੀ ਮੰਤਰੀ ਮੰਡਲ ‘ਚ ਵੱਡਾ ਫੇਰਬਦਲ! ਵੱਡੇ ਲੀਡਰ ਦੀ ਮੌਤ ! ਲੱਖਾਂ ਰੁਪਏ ਦਾ ਜੁਰਮਾਨਾ ਹੋਇਆ! ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਟੇਜ ਕੈਰੇਜ ਸੰਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਮਰਜ਼ੀ ਅਨੁਸਾਰ ਕੰਮ ਕਰਦਿਆਂ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਡੀਸੀ ਪਹੁੰਚਿਆ ਡਿਬਰੂਗੜ੍ਹ ਜੇਲ੍ਹ, ਅੰਮ੍ਰਿਤਪਾਲ ਨੇ ਖਾਣੇ ਨੂੰ ਲੈ ਕੇ ਕਹੀ ਵੱਡੀ ਗੱਲ! D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਕੰਮ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।