ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਸਫਲ ਕਰੀਅਰ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲੀਸ ਵਿਭਾਗ ਨਾਲ ਸਨ। ਹਰਸਿਮਰਤ ਬਾਦਲ ਨੇ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਰਤੀ ਹੋਏ ਨੌਜਵਾਨਾਂ ਨੂੰ ਰੋਜ਼ੀ-ਰੋਟੀ ਕਮਾਉਣ ਵਾਲੇ ਪਰਿਵਾਰ ਦੇ ਜੀਅ ਦੇ ਦਿਹਾਂਤ ਤੋਂ ਬਾਅਦ ਬਹੁਤ ਮੁਸ਼ਕਿਲਾਂ ਵਿੱਚੋਂ ਲੰਘਣਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਧਰ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖਾਂ ਨੂੰ ਦੂਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰਨ ਵਿੱਚ ਸਹਾਈ ਹੋਣਗੀਆਂ। BKU News: ਰਾਕੇਸ਼ ਟਿਕੈਤ ਨੂੰ BKU ‘ਚੋਂ ਕੱਢਿਆ ਡੇਰਾ ਸਾਧ ਬੇਅਦਬੀ ਮਾਮਲੇ ‘ਚ ਪੇਸ਼ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਪੰਜਾਬ ਦਾ ਮੌਸਮ: ਵਧਦੀ ਗਰਮੀ ਤੋਂ ਪਾਓ ਰਾਹਤ, ਆਹ ਤਰੀਕੇ ਨਾਲ ਕਰੋ ਲੋਕਾਂ ਦੀ ਸੇਵਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ.ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।