ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਵਿਰੁੱਧ ਜੰਗ ਨੂੰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਭੇਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਤੁਰੰਤ ਜ਼ਬਤ ਕੀਤੀ ਜਾਵੇ। ਪੰਨੂ ਦੇ ਗਲੇ ‘ਚ ਤਿਲ ਦਾ ਹਾਰ ਪਾਉਣ ਵਾਲੇ ਨੂੰ ਮਿਲੇਗਾ 1 ਲੱਖ ਡਾਲਰ: ਰਾਜਾ ਵੜਿੰਗ D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ‘ਚ ਸੋਧ ਦੀ ਲੋੜ ਪਈ ਤਾਂ ਤੁਰੰਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਨਸ਼ਾ ਵੇਚਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੁਰਨਾਮ ਚੜੂਨੀ ਦਾ ਵੱਡਾ ਐਲਾਨ, ਕਿਸਾਨ ਫਿਰ ਕਰਨਗੇ ਧਰਨਾ: ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਾਸੀ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ। ਭਗਵੰਤ ਮਾਨ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭਾਂ ਲਈ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤਾ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
