ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਰਾਹੀਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਓਲੰਪਿਕ ‘ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਿਆ ਸੀ ਅਤੇ ਹੁਣ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਲਈ ਪ੍ਰਸਿੱਧੀ ਖੱਟੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਗਏ ਤਗਮੇ ਨਵੇਂ ਅਥਲੀਟਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ। ਉੱਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਵਿਨੇਸ਼ ਫੋਗਾਟ ਨੂੰ ਆਪਣਾ ‘ਖੇਡ ਰਤਨ ਐਵਾਰਡ’ ਭੇਟ ਕੀਤਾ। ਆਉਣ ਵਾਲੀਆਂ ਪੀੜ੍ਹੀਆਂ ਉਸ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਪਰਤਾਏਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨੀਰਜ ਚੋਪੜਾ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਨਵੇਂ ਖਿਡਾਰੀਆਂ ਲਈ ਰੋਲ ਮਾਡਲ ਵਜੋਂ ਕੰਮ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਅਤੇ ਲਗਨ ਨੂੰ ਦਰਸਾਉਂਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।