ਸਸਕੈਚਵਨ ਵੱਲੋਂ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਕੈਨੇਡਾ ਖਾਸ ਕਰਕੇ ਸਸਕੈਚਵਨ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਕੈਨੇਡਾ ਦੇ ਇਸ ਸੂਬੇ ਦਰਮਿਆਨ ਮਜ਼ਬੂਤ ਅਤੇ ਦੋਸਤਾਨਾ ਸਬੰਧਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀਆਂ ਦੀ ਅਹਿਮ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕੈਨੇਡਾ ਦੇ ਸਿਆਸੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਆਪਣਾ ਵੱਖਰਾ ਸਥਾਨ ਬਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਉਦਯੋਗਾਂ ਦੀ ਸਥਾਪਨਾ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ। ਉਨ੍ਹਾਂ ਸਸਕੈਚਵਨ ਦੇ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਦਾ ਲਾਭ ਉਠਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਨੂੰ ਉਦਯੋਗਿਕ ਤਰੱਕੀ ਦੇ ਰਾਹ ‘ਤੇ ਤੋਰ ਦਿੱਤਾ ਹੈ, ਜਿਸ ਤੋਂ ਨਿਵੇਸ਼ਕਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਵਿੱਚ ਵਸਦੇ ਪੰਜਾਬੀਆਂ ਨੂੰ ਪੰਜਾਬ ਦੇ ਬਰਾਂਡਿਡ ਉਤਪਾਦਾਂ ਨੂੰ ਸੁਚਾਰੂ ਢੰਗ ਨਾਲ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਸਮੁੱਚੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਣਾ ਬ੍ਰਾਂਡ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨ੍ਹਾਂ ਨੂੰ ਖਾਸ ਤੌਰ ‘ਤੇ ਪਸੰਦ ਕਰਦਾ ਹੈ। ਉਤਪਾਦ. ਪਸੰਦ ਇਸੇ ਤਰ੍ਹਾਂ ਵੇਰਕਾ ਦੇ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰ ਉਤਪਾਦ ਪਹਿਲਾਂ ਹੀ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ। ਭਗਵੰਤ ਮਾਨ ਨੇ ਸਪਲਾਈ ਚੇਨ ਨੂੰ ਮਜ਼ਬੂਤ ਕਰਨ ਲਈ ਕੈਨੇਡੀਅਨ ਵਫ਼ਦ ਦਾ ਸਹਿਯੋਗ ਮੰਗਿਆ ਤਾਂ ਜੋ ਇਹ ਸਾਮਾਨ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਤੱਕ ਆਸਾਨੀ ਨਾਲ ਪਹੁੰਚ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਅਤੇ ਕੈਨੇਡਾ ਖਾਸ ਤੌਰ ‘ਤੇ ਸਸਕੈਚਵਨ ਵਿਚਾਲੇ ਸਹਿਯੋਗ ਦੋਵਾਂ ਦੇਸ਼ਾਂ ਲਈ ਬਹੁਤ ਲਾਭਦਾਇਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਅਤੇ ਕੈਨੇਡਾ ਦਾ ਆਪਸੀ ਸਹਿਯੋਗ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਕੇ ਸਥਿਤੀ ਨੂੰ ਬਦਲ ਦੇਵੇਗਾ। ਇਸ ਦੌਰਾਨ ਕੈਨੇਡੀਅਨ ਵਫ਼ਦ ਵਿੱਚ ਸ਼ਾਮਲ ਏ.ਡੀ.ਐਮ. ਇੰਟਰਨੈਸ਼ਨਲ ਐਂਗੇਜਮੈਂਟ, ਸਸਕੈਚਵਨ ਟਰੇਡ ਐਂਡ ਐਕਸਪੋਰਟ ਡਿਵੈਲਪਮੈਂਟ ਰਿਸ਼ੇਲ ਬੋਰਗੋਇਨ, ਐਮਡੀ ਸਸਕੈਚਵਨ ਇੰਡੀਆ ਆਫਿਸ ਵਿਕਟਰ ਲੀ, ਕੈਨੇਡਾ ਦੇ ਕੌਂਸਲ ਜਨਰਲ ਪੈਟਰਿਕ ਹੈਬਰਟ ਅਤੇ ਯੂਨੀਵਰਸਿਟੀ ਆਫ ਸਸਕੈਚਵਨ ਦੇ ਰਿਸਰਚ ਦੇ ਉਪ ਪ੍ਰਧਾਨ ਡਾ: ਬਲਜੀਤ ਸਿੰਘ ਨੇ ਸਮਾਂ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਹਰ ਖੇਤਰ ਵਿੱਚ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਵੀ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
