ਮੁਆਵਜ਼ੇ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੰਡੀਗੜ : ਫਾਜ਼ਿਲਕਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਹੈ। ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਲਿਆ। ਵੱਡੀ ਖ਼ਬਰ: ਪੁਲਿਸ ਨੇ ਲਾਈਵ ਗੈਂਗਸਟਰਾਂ ਦਾ ਐਨਕਾਊਂਟਰ! ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਲਾਰਿਆਂ ਤੋਂ ਸਿਵਾਏ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ‘ਚੋਂ 28 ਕਰੋੜ ਰੁਪਏ ਫਸਲਾਂ ਦਾ ਨੁਕਸਾਨ ਹੋਇਆ ਹੈ, ਜਦਕਿ ਬਾਕੀ 4 ਕਰੋੜ ਰੁਪਏ ਘਰਾਂ ਅਤੇ ਹੋਰ ਅਦਾਰਿਆਂ ਦਾ ਨੁਕਸਾਨ ਹੋਇਆ ਹੈ। ਲਵਪ੍ਰੀਤ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਬੇਅੰਤ ਕੌਰ ਹੋਵੇਗੀ ਡਿਪੋਰਟ! ਸੱਸ ਦੀ ਗ੍ਰਿਫਤਾਰੀ | D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਤਤਕਾਲੀ ਸੂਬਾ ਸਰਕਾਰ ਇਸ ਮਾਮਲੇ ਵਿੱਚ ਢਿੱਲਮੱਠ ਕਰ ਰਹੀ ਸੀ ਤਾਂ ਜੋ ਦੁਖੀ ਲੋਕਾਂ ਨੂੰ ਰਾਹਤ ਨਾ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਤਕਾਲੀ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਦੀ ਭਲਾਈ ਲਈ ਚਿੰਤਤ ਆਮ ਆਦਮੀ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੂਸੇਵਾਲਾ ਮਾਮਲੇ ‘ਚ ਫਸੇ ਭਗਵੰਤ ਮਾਨ! ਮਜੀਠੀਆ ਨੇ ਦਿੱਤਾ ਵੱਡਾ ਬਿਆਨ D5 Channel Punjabi ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਲੋਕਾਂ ਨੂੰ ਮੁਆਵਜ਼ੇ ਦੀ ਜਲਦੀ ਵੰਡ ਲਈ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੁਕਮ ਦਿੱਤਾ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਵੰਡਿਆ ਜਾਵੇ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਇਸ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਸ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਪੇਸ਼, ਹੋਏ ਵੱਡੇ ਖੁਲਾਸੇ? | D5 Channel Punjabi ਇਸ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਫਾਜ਼ਿਲਕਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਵਿਧਾਇਕਾਂ ਨੇ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਅਤੇ ਵਿਕਾਸ ਪੱਖੀ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
