ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਬੇਟੀ ਛੱਡ ਗਏ ਹਨ। ਫਿਰ ਮੌਸਮ ਦਾ ਅਲਰਟ ਹੋਵੇਗਾ ਖਰਾਬ, ਦੇਖੋ ਪੰਜਾਬ ‘ਚ ਕਦੋਂ ਹੋਵੇਗੀ ਬਾਰਿਸ਼? | ਮੌਸਮ | D5 Channel Punjabi ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਦੇ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਦਿੱਗਜ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗਾ। ਪ੍ਰਕਾਸ਼ ਸਿੰਘ ਬਾਦਲ ਨੂੰ ਜੱਫੀ ਪਾ ਕੇ ਰੋਇਆ ਸੁਖਬੀਰ ਬਾਦਲ! | ਸੁਖਬੀਰ ਬਾਦਲ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਸਾਂਝਾ ਕੀਤਾ, ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
