ਮੁੱਖ ਮੰਤਰੀ ਨੇ ਮੋਹਾਲੀ ਮਾਸਟਰ ਪਲਾਨ ‘ਚ ਨਵੀਂ ਟਾਊਨਸ਼ਿਪ ਬਣਾਉਣ ਦੀ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ ਮੋਹਾਲੀ ਮਾਸਟਰ ਪਲਾਨ ‘ਚ ਨਵੀਂ ਟਾਊਨਸ਼ਿਪ ਬਣਾਉਣ ਦੀ ਦਿੱਤੀ ਮਨਜ਼ੂਰੀ


*ਮੋਹਾਲੀ ਵਿੱਚ ਆਉਣ ਵਾਲੇ ਮੈਡੀਕਲ ਕਾਲਜ ਨੂੰ ਤਬਦੀਲ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਵੀ ਕਿਹਾ*

ਲੋਕਾਂ ਲਈ ਸਸਤੇ ਮਕਾਨਾਂ ਨੂੰ ਯਕੀਨੀ ਬਣਾਉਣ ਲਈ ਇੱਕ ਵੱਡੀ ਪਹਿਲ

ਚੰਡੀਗੜ੍ਹ, 6 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਹਾਲੀ ਮਾਸਟਰ ਪਲਾਨ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਸੋਮਵਾਰ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰਾਈਸਿਟੀ ਵਿੱਚ ਲੋਕਾਂ ਨੂੰ ਸਸਤੀਆਂ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਅਜਿਹੀ ਟਾਊਨਸ਼ਿਪ ਸਮੇਂ ਦੀ ਲੋੜ ਹੈ। ਉਨ੍ਹਾਂ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਅਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇੱਕ ਬਲੂਪ੍ਰਿੰਟ ਤਿਆਰ ਕਰਨ ਅਤੇ ਇਸ ਸਬੰਧੀ ਠੋਸ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਸਤਾਵਿਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮਦਾਇਕ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਟਾਊਨਸ਼ਿਪ ਆਰਾਮਦਾਇਕ ਹੋਣ ਦੇ ਨਾਲ-ਨਾਲ ਸਾਰੀਆਂ ਸੁਰੱਖਿਆ ਸਹੂਲਤਾਂ ਜਿਵੇਂ ਕਿ ਲਗਜ਼ਰੀ ਅਤੇ ਅੱਗ ਬੁਝਾਊ ਯੰਤਰਾਂ ਨਾਲ ਲੈਸ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਟਾਊਨਸ਼ਿਪ ਨੂੰ ਆਧੁਨਿਕ ਲੀਹਾਂ ‘ਤੇ ਵਿਕਸਤ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਉਚੇਰੀ ਸਿੱਖਿਆ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਦੇ ਕੇਂਦਰ ਵਜੋਂ ਉੱਭਰ ਸਕੇ। ਇਸ ਦੇ ਨਾਲ ਹੀ ਇਸ ਟਾਊਨਸ਼ਿਪ ਦੇ ਇੱਕ ਹਿੱਸੇ ਨੂੰ ਸਨਅਤੀ ਟਾਊਨਸ਼ਿਪ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਇੱਥੇ ਬੁਲਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਸੜਕ, ਹਵਾਈ ਅਤੇ ਰੇਲ ਸੰਪਰਕ ਸਭ ਤੋਂ ਵਧੀਆ ਹੈ। ਇਸ ਲਈ ਮੁਹਾਲੀ ਦੇ ਕੇਂਦਰ ਵਿੱਚ ਸਥਿਤ ਇਸ ਪ੍ਰਸਤਾਵਿਤ ਟਾਊਨਸ਼ਿਪ ਵਿੱਚ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੋਹਾਲੀ ਵਿੱਚ ਆਉਣ ਵਾਲੇ ਮੈਡੀਕਲ ਕਾਲਜ ਨੂੰ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਨੂੰ ਘੋਖਣ ਲਈ ਵੀ ਕਿਹਾ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

The post *ਮੁਹਾਲੀ ਮਾਸਟਰ ਪਲਾਨ ਵਿਚ ਨਵੀਂ ਟਾਊਨਸ਼ਿਪ ਬਣਾਉਣ ਨੂੰ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ* appeared first on .

Leave a Reply

Your email address will not be published. Required fields are marked *