ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਜਾਂਚ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਹਰ ਪੱਧਰ ‘ਤੇ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। CBI ਦੇ ਰਾਹ ਪੈ ਗਏ ਮਨੀਸ਼ ਸਿਸੋਦੀਆ, FIR ਦਰਜ! ਕੇਜਰੀਵਾਲ ਨੂੰ ਵੱਡਾ ਝਟਕਾ! ਉਨ੍ਹਾਂ ਕਿਹਾ ਕਿ ਇਸ ਘਪਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ‘ਤੇ ਸਮਰੱਥ ਹਨ, ਇਸ ਲਈ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਨਿਪਟਾਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਕੀਤਾ ਜਾਵੇਗਾ। ਲਾਅ ਅਫਸਰਾਂ ਦੀ ਨਿਯੁਕਤੀ ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਇਨ੍ਹਾਂ ਅਸਾਮੀਆਂ ‘ਤੇ ਕਿਸੇ ਹੋਰ ਸੂਬੇ ‘ਚ ਕੋਈ ਰਾਖਵਾਂਕਰਨ ਨਹੀਂ ਹੈ। ਆਹ ਕੈਪਸੂਲ ਨੌਜਵਾਨ ਨਸ਼ੇੜੀਆਂ ਲਈ ਫਰਟੀਲਿਟੀ ਨੂੰ ਵਧਾਉਂਦਾ ਹੈ ਵਿਸ਼ੇਸ਼ ਮੌਕਾ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰ ਰਹੀ ਹੈ ਅਤੇ ਜਲਦੀ ਹੀ ਸਮਾਜ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚੋਂ ਠੇਕੇਦਾਰੀ ਸਿਸਟਮ ਦਾ ਖਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੀਆਂ ਭਰਤੀਆਂ ਰੈਗੂਲਰ ਕਰਨ ਲਈ ਯਤਨ ਕੀਤੇ ਜਾਣਗੇ। ਫਰੀਦਕੋਟ ਜੇਲ ਕੰਢੀ ‘ਚ ਇਕ ਹੋਰ ਦੋਸ਼ੀ ਨਹੀਂ ਬਚਿਆ D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਧਨਾਢ ਲੋਕਾਂ ਤੋਂ ਵਾਪਿਸ ਕੀਤੀ ਜਾ ਰਹੀ ਪੰਚਾਇਤੀ ਜ਼ਮੀਨ ਦਾ 33 ਫੀਸਦੀ ਹਿੱਸਾ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਇੱਕ ਅਤਿ-ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਡੀਜੀਪੀ ਨੂੰ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
