ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਵੱਡੇ ਉਦਯੋਗਪਤੀਆਂ ਨੂੰ ਨਿਵੇਸ਼ ਲਈ ਤਿਆਰ ਕੀਤਾ ਜਾ ਸਕੇ। ਕਿਸਾਨ ਆਗੂਆਂ ਦਾ ਫੈਸਲਾ ਰਾਤੋ ਰਾਤ ਜ਼ੀਰਾ ਪਹੁੰਚ ਗਿਆ। ਲੱਖਾਂ ਕਿਸਾਨਾਂ, ਸਾਹਮਣੇ ਹੈ ਇੱਕ ਸਪੱਸ਼ਟ ਮੋਰਚਾ D5 Channel Punjabi ਮੁੱਖ ਮੰਤਰੀ ਅੱਜ ਸ਼ਾਮ ਚੇਨਈ ਪਹੁੰਚੇ, ਜਿੱਥੇ ਉਹ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਲਈ 19 ਦਸੰਬਰ (ਸੋਮਵਾਰ) ਨੂੰ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਇਸ ਦੋ ਰੋਜ਼ਾ ਅਹਿਮ ਦੌਰੇ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਦੀ ਮੁਹਾਰਤ ਦੇ ਪੱਖੋਂ ਕਾਫੀ ਫਾਇਦਾ ਹੋਣ ਦੀ ਸੰਭਾਵਨਾ ਹੈ। | D5 Channel Punjabi ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੋਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਉਦਯੋਗਪਤੀਆਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿੱਥੇ ਇੱਕ ਪਾਸੇ ਸਥਾਨਾਂ ਦਾ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰੇਗਾ, ਉੱਥੇ ਹੀ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਪੇਸ਼ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
