ਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।


ਸ਼ਿਵਾਲੀਆ ਵਿਖੇ ਮੱਥਾ ਟੇਕਿਆ, ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਿਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਜਤਨ ਕਰਨ ਦੀ ਪ੍ਰੇਰਨਾ ਦਿੰਦਾ ਹੈ, ਜਿਸ ਨਾਲ ਭਗਵਾਨ ਸ਼ਿਵ ਦੁਆਰਾ ਦਰਸਾਏ ਪਰਮ ਚੇਤਨਾ ਵੱਲ ਅਗਵਾਈ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ, ਜਿਨ੍ਹਾਂ ਨੂੰ ਮਹਾਨ ਭਾਰਤੀ ਸਭਿਅਤਾ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ। ਫਿਰ ਨਵੀਂ ਸਰਕਾਰ ਨੂੰ ਮਾਨ ਨੇ ਘੇਰਿਆ, ਦਿੱਲੀ ਨੂੰ ਵੱਜਿਆ ਫੋਨ D5 Channel Punjabi | ਡਾ: ਸਤਬੀਰ ਬੇਦੀ ਮੁੱਖ ਮੰਤਰੀ, ਜਿਨ੍ਹਾਂ ਨੇ ਸ੍ਰੀ ਮਹਾਂ ਲਕਸ਼ਮੀ ਮੰਦਿਰ ਵਿਖੇ ਸ਼ਿਵਾਲਿਆ ਦੀ ਪੂਜਾ ਅਰਚਨਾ ਕੀਤੀ, ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ​​ਕਰੇਗਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਦੌਰਾਨ, ਭਗਵੰਤ ਮਾਨ ਨੇ ਸਤਿਕਾਰਯੋਗ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਦਾ ਆਸ਼ੀਰਵਾਦ ਲਿਆ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰਮਾਤਮਾ ਅੱਗੇ ਬਲ ਦੀ ਅਰਦਾਸ ਕੀਤੀ। ਉਨ੍ਹਾਂ ਮਾਤਾ ਰਾਣੀ ਦੇ ਆਸ਼ੀਰਵਾਦ ਲਈ ਅਰਦਾਸ ਕੀਤੀ ਤਾਂ ਜੋ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਾਬਕਾ CM ਚੰਨੀ ਨੇ ਜਥੇਦਾਰ ਤੋਂ ਮੰਗੀ ਮਾਫੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਗਿਆ ਕਦਮ D5 Channel Punjabi ਭਗਵੰਤ ਮਾਨ ਨੇ ਕਿਹਾ ਕਿ ਸਮਾਜ ‘ਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਇੱਕ ਵਿਲੱਖਣ ਅਨੁਭਵ ਸੀ, ਜੋ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *