ਚੰਡੀਗੜ, 6 ਦਸੰਬਰ: ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਦੋ ਉਦੇਸ਼ ਪੂਰੇ ਹੋਣਗੇ ਕਿਉਂਕਿ ਇਸ ਨਾਲ ਇਕ ਪਾਸੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਦੂਜੇ ਪਾਸੇ ਪੇਂਡੂ ਨੌਜਵਾਨ। ਨਵੇਂ ਦਿਸਹੱਦੇ ਸਿਰਜੇਗੀ। ਉਨ•ਾਂ ਕਿਹਾ ਕਿ ਉਦਯੋਗਪਤੀਆਂ ਨੂੰ ਉਨ•ਾਂ ਦੀਆਂ ਇਕਾਈਆਂ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਇਹ ਹੱਬ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਦੇ ਚਾਹਵਾਨ ਸਨਅਤਕਾਰਾਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਸ਼ੇਸ਼ ਉਤਪਾਦਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ’ ਦਾ ਵਿਚਾਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਵਸਤੂਆਂ ਦੇ ਉਤਪਾਦਨ ਵਿੱਚ ਵਾਧਾ ਹੋਵੇਗਾ ਅਤੇ ਉੱਦਮੀਆਂ ਨੂੰ ਇੱਕ ਜ਼ਿਲ੍ਹੇ ਵਿੱਚੋਂ ਵਧੀਆ ਗੁਣਵੱਤਾ ਵਾਲੇ ਉਤਪਾਦ ਤਿਆਰ ਕਰਨ ਦੇ ਯੋਗ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਬਹੁਤ ਸਾਰੇ ਜ਼ਿਲ੍ਹਿਆਂ ਕੋਲ ਮਲਟੀਪਲ ਉਤਪਾਦਾਂ ਵਿੱਚ ਮੁਹਾਰਤ ਹੈ ਅਤੇ ‘ਇੱਕ ਜ਼ਿਲ੍ਹਾ, ਇੱਕ ਉਤਪਾਦ’ ‘ਤੇ ਧਿਆਨ ਕੇਂਦ੍ਰਤ ਕਰਕੇ ਇਸ ਦੀ ਸਮਰੱਥਾ ਨੂੰ ਵਧਾਇਆ ਜਾ ਸਕਦਾ ਹੈ। ਏਜੰਡੇ ਦੀ ਇਕ ਹੋਰ ਆਈਟਮ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਸਾਰਥਿਕ ਨੀਤੀਆਂ ਦੇ ਨਾਲ-ਨਾਲ ਉਦਯੋਗਾਂ ਲਈ ਸ਼ਾਂਤ ਮਾਹੌਲ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਇੱਕ ਧੋਖਾ ਸੀ ਜਿਸ ਦਾ ਕੋਈ ਮਕਸਦ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੀ ਠੇਸ ਪਹੁੰਚਾਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਇੱਕ ਮਿਆਰੀ ਸਹੂਲਤ ਵਜੋਂ ਕੰਮ ਕਰੇ। ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਨਾਲ ਸਬੰਧਤ ਪੈਂਡਿੰਗ ਮਸਲਿਆਂ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸ਼ਾਂਤਮਈ ਮਾਹੌਲ ਕਾਰਨ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਇਸ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੋਸ ਪ੍ਰਦਰਸ਼ਨ ਹਰ ਕਿਸੇ ਦਾ ਜਮਹੂਰੀ ਹੱਕ ਹੈ ਪਰ ਇਸ ਦੇ ਬਹਾਨੇ ਸੂਬੇ ਦੀ ਆਰਥਿਕ ਤਰੱਕੀ ਨੂੰ ਲੀਹੋਂ ਲਾਹਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨਿਵੇਸ਼ਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਵਿਸ਼ਵ ਭਰ ਵਿੱਚ ਉਦਯੋਗਿਕ ਹੱਬ ਵਜੋਂ ਉਭਾਰਨ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਹੋਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
