ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਮਿਲਿਆ ਹੈ
ਚੰਡੀਗੜ੍ਹ, 25 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਸਾਲ ਦੇ ਅੰਦਰ ਮੈਰਿਟ ਦੇ ਆਧਾਰ ‘ਤੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਇਸੇ ਸਬੰਧ ਵਿੱਚ ਮਿਸ ਕਿਰਨਦੀਪ ਕੌਰ ਪਿੰਡ ਜੰਗਪੁਰਾ ਜ਼ਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਵਿੱਚ ਕਲਰਕ (ਲੇਖਾ) ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਵਿੱਚ ਜੁਆਇਨ ਕਰਕੇ ਹੋਰਨਾਂ ਨੌਜਵਾਨਾਂ ਲਈ ਇੱਕ ਮਿਸਾਲ ਪੈਦਾ ਕੀਤੀ ਹੈ ਕਿ ਜੇਕਰ ਉਹ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਤਾਂ ਆਮ ਪਰਿਵਾਰਾਂ ਦੇ ਬੱਚੇ ਵੀ “ਆਮ ਆਦਮੀ ਪਾਰਟੀ” ਦੀ ਸਰਕਾਰ ਵਿੱਚ ਸਰਕਾਰੀ ਨੌਕਰੀ ਵਿੱਚ ਸ਼ਾਮਲ ਹੋ ਸਕਦੇ ਹਨ।
ਮਿਸ ਕਿਰਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਸਦਕਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਜਿਸ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਭਰਤੀ ਦੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਹੈ, ਜਿਸ ਦੇ ਨਤੀਜੇ ਵਜੋਂ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਮਿਸ ਕਿਰਨਦੀਪ ਕੌਰ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਗੱਲ ਨੂੰ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪੈੱਨ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਿਲੀ ਪ੍ਰੇਰਨਾ ਸਦਕਾ ਆਮ ਲੋਕਾਂ ਦੀ ਭਲਾਈ ਲਈ ਵੀ ਆਪਣੀ ਪੈੱਨ ਦੀ ਵਰਤੋਂ ਕਰਨਗੇ।