ਦੇਸ਼-ਵਿਦੇਸ਼ ਵਿੱਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਇੱਕ ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ। ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਲਈ ਲੋਕ ਦੀਵਾਲੀ ਵਾਲੇ ਦਿਨ ਆਪਣੇ ਘਰਾਂ ਦੀ ਸਫ਼ਾਈ ਕਰਦੇ ਹਨ ਅਤੇ ਦੀਵੇ ਜਗਾਉਂਦੇ ਹਨ। ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੀ ਗੱਡੀ ਰੋਕ ਕੇ ਸੜਕ ਕਿਨਾਰੇ ਮਿੱਟੀ ਦੇ ਦੀਵੇ ਵੇਚਣ ਵਾਲੇ ਕਾਰੀਗਰਾਂ ਤੋਂ ਮਿੱਟੀ ਦੇ ਦੀਵੇ ਖਰੀਦੇ ਅਤੇ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮਿੱਟੀ ਦੇ ਦੀਵੇ ਖਰੀਦਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਮਿੱਟੀ ਦੇ ਦੀਵੇ ਵੇਚਣ ਵਾਲੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਵੀ ਜਾਣਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਲੋਕਾਂ ਨੂੰ ਪਟਾਕਿਆਂ ਨਾਲ ਪ੍ਰਦੂਸ਼ਣ ਫੈਲਾਉਣ ਦੀ ਬਜਾਏ ਇਸ ਵਾਰ ਗਰੀਨ ਦੀਵਾਲੀ ਮਨਾਉਣ ਅਤੇ ਘਰਾਂ ਵਿੱਚ ਚਾਈਨੀਜ਼ ਲਾਈਟਾਂ ਦੀ ਬਜਾਏ ਮਿੱਟੀ ਦੇ ਦੀਵੇ ਜਗਾਉਣ ਦੀ ਅਪੀਲ ਕੀਤੀ ਹੈ। ਤਾਂ ਜੋ ਮਿੱਟੀ ਦੇ ਦੀਵੇ ਬਣਾਉਣ ਵਾਲੇ ਗਰੀਬ ਲੋਕ ਆਪਣੇ ਦੀਵੇ ਵੇਚ ਸਕਣ ਅਤੇ ਉਹ ਵੀ ਚੰਗੀ ਦੀਵਾਲੀ ਮਨਾ ਸਕਣ। ਇੰਨਾ ਹੀ ਨਹੀਂ ਇਨ੍ਹਾਂ ਨਾਲ ਵਾਤਾਵਰਣ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।