ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ਵਿੱਚ ਸ਼ਰਧਾਂਜਲੀ ਭੇਟ ਕੀਤੀ।


ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ‘ਚ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸ਼ਹੀਦਾਂ ਨੂੰ ਕੌਮੀ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਤੇਜ਼ ਕਰਾਂਗੇ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *