ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜੋ ਕਿ ਪੂਰੀ ਦੁਨੀਆ ਲਈ ਇਕ ਵੱਡਾ ਸਦਮਾ ਹੈ। ਇਸ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਸੀ।
ਹੁਣ ਸੀਐਮ ਮਾਨ ਨੇ ਉਸ ਪੱਤਰ ਦਾ ਜਵਾਬ ਦਿੱਤਾ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਸਰਕਾਰ ਪੂਰਾ ਸਹਿਯੋਗ ਦੇਵੇਗੀ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਮਾਨ ਨੇ ਡੀਜੀਪੀ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਿੱਧੂ ਮੂਸੇਵਾਲਾ ਦਾ ਨਾਂ ਗੈਂਗਸਟਰਾਂ ਨਾਲ ਜੋੜਿਆ ਹੈ। ਸਿੱਧੂ ਦੇ ਪਿਤਾ ਨੇ ਪੱਤਰ ਵਿੱਚ ਲਿਖਿਆ ਸੀ ਕਿ ਉਹ ਮੇਰੇ ਪੁੱਤਰ ਦਾ ਨਾਂ ਗੈਂਗਸਟਰਾਂ ਨਾਲ ਜੋੜਨ ਲਈ ਮੁਆਫ਼ੀ ਮੰਗਣ। ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਉਨ੍ਹਾਂ ਨੇ ਜਾਣਕਾਰੀ ਮੰਗੀ ਹੈ ਕਿ ਸੁਰੱਖਿਆ ਦੀ ਸਮੀਖਿਆ ਕਿਸ ਨੇ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ।