ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੁਆਰਾ ‘ਬਿੱਲ ਲਾਓ, ਇਨਾਮ ਪਾਓ’ ਯੋਜਨਾ ਸ਼ੁਰੂ


ਮੁੱਖ ਮੰਤਰੀ ਭਗਵੰਤ ਮਾਨ ਨੇ  ‘ਮੇਰਾ ਬਿੱਲ’ ਜੀਐਸਟੀ ਐਪ ਲਾਂਚ ਕੀਤਾ। ਇਸ ਦੇ ਜ਼ਰੀਏ ‘ਬਿੱਲ ਲਾਓ, ਇਨਾਮ ਪਾਓ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ‘ਚ ਤੁਸੀਂ ਘੱਟੋ-ਘੱਟ 200 ਰੁਪਏ ਦੇ ਖਰੀਦ ਬਿੱਲਾਂ ਨੂੰ ਅਪਲੋਡ ਕਰ ਸਕੋਗੇ। ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਦੀ 7 ਤਰੀਕ ਨੂੰ ਲੱਕੀ ਡਰਾਅ ਕੱਢਿਆ ਜਾਵੇਗਾ। ਇਸ ਵਿੱਚ 10 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਪਹਿਲਾ ਡਰਾਅ ਅਕਤੂਬਰ ਵਿੱਚ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ। ਇਸ ਤਰ੍ਹਾਂ ਹਰ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤੂਆਂ ਅਤੇ ਸੇਵਾਵਾਂ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ, ਪਰ ਇਹ ਇਨਾਮ ਵੱਧ ਤੋਂ ਵੱਧ 10,000 ਰੁਪਏ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ‘ਤੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੋਬਾਈਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਟੈਕਸ ਚੋਰੀ ਨੂੰ ਰੋਕਣ ਵਿੱਚ ਮਦਦ ਮਿਲੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *