
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੂਬੇ ਦੇ ਘਰੇਲੂ ਹਵਾਈ ਅੱਡਿਆਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਲਈ ਕਾਰਗੋ ਉਡਾਣਾਂ ਚਲਾਉਣ ਦੀ ਤਿਆਰੀ ਕਰ ਰਹੀ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਲਿਖਿਆ ਕਿ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਲਾਭ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਅਤੇ ਕਾਰਗੋ ਉਡਾਣਾਂ ਰਾਹੀਂ ਮਿਲ ਸਕੇ।

