ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਆਧਾਰ ਹੋਵੇਗੀ, ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਆਮ ਆਦਮੀ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵਿੱਚ ਲਗਭਗ 2500 ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰੇਗੀ। ਸਾਂਭ-ਸੰਭਾਲ ਦੇ ਨਾਲ-ਨਾਲ ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮੈਨਪਾਵਰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੇਡਰ ਵਿੱਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ, ਇਨਵੈਸਟੀਗੇਸ਼ਨ ਕਾਡਰ ਵਿੱਚ ਹੈੱਡ ਕਾਂਸਟੇਬਲਾਂ ਦੀਆਂ 787 ਅਸਾਮੀਆਂ ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, 2022 ਨੂੰ ਹੋਵੇਗੀ, ਜਦਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ, 2022 ਨੂੰ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ 16 ਅਕਤੂਬਰ, 2022 ਨੂੰ ਹੋਵੇਗੀ।ਭਗਵੰਤ ਮਾਨ ਨੇ ਕਿਸਾਨ ਅਤੇ ਮਜ਼ਦੂਰ ਖੁਸ਼, ਮੀਟਿੰਗ ਕੀਤੀ, ਲਏ ਵੱਡੇ ਫੈਸਲੇ || D5 Channel Punjabi ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪੁਲਿਸ ਫੋਰਸ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ‘ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 17000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਆਧਾਰ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
