ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੋਆਬਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ


ਸੀ.ਐਮ ਵਿੰਡੋ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ ਜਲੰਧਰ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਸਮੇਂ ਸਿਰ ਲਾਭ ਪਹੁੰਚਾਇਆ ਜਾ ਸਕੇ। ਅੱਜ ਇੱਥੇ ਦੋਆਬਾ ਅਤੇ ਮਾਝੇ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖੇਤਰ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਸਬੰਧੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਮਾਝੇ ਅਤੇ ਦੁਆਬੇ ਦੇ ਹੋਰਨਾਂ ਸ਼ਹਿਰਾਂ ਦੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਰ ਵਿਅਕਤੀ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਦਫਤਰ ਆਉਣ ਵਾਲੇ ਹਰ ਵਿਅਕਤੀ ਦੀ ਸੁਣਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਦਫਤਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਆਮ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਦੇ ਰੋਜ਼ਾਨਾ ਦਫ਼ਤਰੀ ਕੰਮਾਂ ਦੇ ਤੁਰੰਤ ਹੱਲ ਲਈ ਇੱਕ ਹੋਰ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਸੀ.ਐਮ ਵਿੰਡੋ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕਿਆਂ ਦੇ ਵਿਧਾਇਕ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਆਪਣਾ ਯੋਗਦਾਨ ਪਾਉਣਗੇ | . . ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲੇ ਮੌਕੇ ’ਤੇ ਹੀ ਹੱਲ ਕੀਤੇ ਜਾਣਗੇ ਜਦਕਿ ਬਾਕੀ ਰਹਿੰਦੇ ਮਸਲੇ ਸਬੰਧਤ ਵਿਭਾਗਾਂ ਨੂੰ ਭੇਜੇ ਜਾਣਗੇ। ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲ੍ਹਿਆਂ ਦੇ ਸਿਵਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *