Site icon Geo Punjab

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਏ.ਡੀ.ਪੀ. ਤਹਿਤ ਚੁਣੇ ਗਏ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ –

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਏ.ਡੀ.ਪੀ. ਤਹਿਤ ਚੁਣੇ ਗਏ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ –


– ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਕੰਮ ਦੀ ਪੂਰਤੀ ਲਈ ਬੱਲੇ

ਚੰਡੀਗੜ੍ਹ, 21 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਅੱਜ ਫਿਰੋਜ਼ਪੁਰ ਅਤੇ ਮੋਗਾ ਦੇ ਅਭਿਲਾਸ਼ੀ ਜ਼ਿਲ੍ਹਿਆਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਅਭਿਲਾਸ਼ੀ ਜ਼ਿਲ੍ਹਿਆਂ ਜਿਵੇਂ ਫਿਰੋਜ਼ਪੁਰ ਅਤੇ ਮੋਗਾ ਦੇ ਵਿਕਾਸ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੰਮ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ 28 ਰਾਜਾਂ ਦੇ 112 ਜ਼ਿਲ੍ਹਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਕਰਨ ਦੇ ਉਦੇਸ਼ ਨਾਲ ਜਨਵਰੀ, 2018 ਵਿੱਚ ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ (ਏਡੀਪੀ) ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਜ਼ਿਲ੍ਹਿਆਂ ਇਸ ਅਭਿਲਾਸ਼ੀ ਪ੍ਰਾਜੈਕਟ ਤਹਿਤ ਮੋਗਾ ਅਤੇ ਫਿਰੋਜ਼ਪੁਰ ਦੀ ਚੋਣ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੀ ਸ਼ਨਾਖਤ ਕੰਪੋਜ਼ਿਟ ਇੰਡੈਕਸ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਗਰੀਬੀ, ਮਾੜੀ ਸਿਹਤ ਅਤੇ ਪੋਸ਼ਣ, ਸਿੱਖਿਆ ਦੀ ਸਥਿਤੀ ਅਤੇ ਘਾਟੇ ਵਾਲੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਏਡੀਪੀ ਪੰਜ ਵਿਸ਼ਿਆਂ ‘ਤੇ ਕੇਂਦਰਿਤ ਹੈ- ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਅਤੇ ਜਲ ਸਰੋਤ, ਵਿੱਤੀ ਸਮਾਵੇਸ਼ ਅਤੇ ਹੁਨਰ ਵਿਕਾਸ ਅਤੇ ਬੁਨਿਆਦੀ ਢਾਂਚਾ। ਉਨ੍ਹਾਂ ਕਿਹਾ ਕਿ ਸਮੁੱਚੇ ਵਰਗ/ਵੱਖ-ਵੱਖ ਵਿਸ਼ਿਆਂ ਵਿੱਚ ਵਧੀਆ ਰੈਂਕ ਹਾਸਲ ਕਰਨ ਲਈ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਲਈ ਕ੍ਰਮਵਾਰ ਵੱਖ-ਵੱਖ ਪ੍ਰੋਜੈਕਟਾਂ ਲਈ 18 ਕਰੋੜ ਅਤੇ 9 ਕਰੋੜ ਰੁਪਏ ਦੀ ਰਾਸ਼ੀ ਇਨਾਮੀ ਰਾਸ਼ੀ ਵਜੋਂ ਜਾਰੀ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਮੋਗਾ ਨੂੰ ਨਿਰਦੇਸ਼ ਦਿੱਤੇ ਹਨ ਕਿ ਪ੍ਰਾਜੈਕਟਾਂ ਨੂੰ ਜਲਦੀ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਡਿਸਟ੍ਰਿਕਟ ਮਿਨਰਲ ਫਾਊਂਡੇਸ਼ਨ ਤਹਿਤ ਪ੍ਰਾਪਤ ਫੰਡਾਂ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਅਲਾਟ ਕੀਤੇ ਗਏ ਅਲਾਟਮੈਂਟ ਨਾਲ ਜੋੜਿਆ ਜਾਵੇ। ਉਨ੍ਹਾਂ ਨੇ ਦੋਵੇਂ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

Exit mobile version