Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਜਾਵੇਗਾ। ਇਸ ਦੇ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਗਈ ਹੈ। ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਉਸ ਦਾ ਨਾਂ ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਸ਼ਾਮਲ ਹੈ।
ਚੱਲਦੀ Train ‘ਚ ਚੱਲੀ ਗੋ.ਲੀ, ASI ਸਣੇ ਯਾਤਰੀਆਂ ਦੀ ਗਈ ਜਾਨ | D5 Channel Punjabi
ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ ਵਿੱਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲੈ ਕੇ ਆਉਣਗੀਆਂ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਇਸ ਮਾਮਲੇ ‘ਚ ਸਚਿਨ ਨੂੰ ਫੜ ਲਿਆ ਗਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਮਾਮਲੇ ਹੱਲ ਹੋ ਜਾਣਗੇ। ਹਾਲ ਹੀ ‘ਚ ਦਿੱਲੀ ਸਮੇਤ ਹੋਰ ਸੂਬਿਆਂ ‘ਚ ਲਾਰੈਂਸ ਦੇ ਨਾਂ ‘ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਸ ‘ਚ ਸਚਿਨ ਦੀ ਭੂਮਿਕਾ ਸਾਹਮਣੇ ਆਈ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
