ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਅਮਰੀਕੀ ਵੈੱਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 2 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਗੋਲਡੀ ਬਰਾੜ ਵੀ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅਮਰੀਕੀ ਨਿਊਜ਼ ਵੈੱਬਸਾਈਟ ਮੁਤਾਬਕ ਫਰਿਜ਼ਨੋ ਪੁਲਸ ਦੇ ਲੈਫਟੀਨੈਂਟ ਲੈਸਲੀ ਵਿਲੀਅਮਸ ਨੇ ਦੱਸਿਆ ਕਿ ਮੱਧ ਫਰਿਜ਼ਨੋ ‘ਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।