ਗੋਇਦਵਾਲ ਸਾਹਿਬ, 26 ਫਰਵਰੀ 2023 – ਗੋਇਦਵਾਲ ਸਾਹਿਬ ਜੇਲ੍ਹ ਵਿੱਚ ਗੈਂਗਸਟਰਾਂ ਵਿਚਾਲੇ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਮਨਦੀਪ ਸਿੰਘ ਤੂਫ਼ਾਨ ਦੀ ਗੋਇਦਵਾਲ ਸਾਹਿਬ ਜੇਲ੍ਹ ਵਿੱਚ ਹੋਈ ਝੜਪ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਕੇਸ਼ਵ ਵਾਸੀ ਬਠਿੰਡਾ ਅਤੇ ਮਨਮੋਹਨ ਸਿੰਘ ਮੋਹਣਾ ਵਾਸੀ ਬੁਢਲਾਡਾ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮਨਮੋਹਨ ਸਿੰਘ ਮੋਹਣਾ ਦੀ ਵੀ ਮੌਤ ਹੋ ਗਈ। ਇੱਥੋਂ ਦੀ ਗੋਇੰਦਵਾਲ ਜੇਲ੍ਹ ਵਿੱਚ ਸ਼ਨੀਵਾਰ ਨੂੰ ਗੈਂਗਵਾਰ ਹੋਈ। ਜਿਸ ਵਿੱਚ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਦੀ ਮੌਤ ਹੋ ਗਈ, ਜਦਕਿ ਕੇਸ਼ਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ। ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ: ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਗੈਂਗਸਟਰ ਮਨਦੀਪ ਸਿੰਘ ਤੂਫਾਨ ਦਾ ਦੋਸ਼ੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ‘ਚ 3 ਤੋਂ 4 ਬੰਦ ਲੋਕ ਜ਼ਖਮੀ ਹੋਏ ਹਨ। ਗੈਂਗਸਟਰ ਮਨਦੀਪ ਤੂਫਾਨ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
