ਮੂਸੇਵਾਲਾ ਦੇ ਸਮਰਥਕਾਂ ਦੀ ਭੀੜ ਵਧਣ ਲੱਗੀ, ਪੁਲਿਸ ਫੋਰਸ ਤੈਨਾਤ


ਮਾਨਸਾ: ਸਿਵਲ ਹਸਪਤਾਲ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਦੀ ਭੀੜ ਵਧਣ ਲੱਗੀ ਹੈ। ਵੱਡੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਿੱਧੂ ਮੂਸੇਵਾਲਾ ‘ਤੇ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਘਟਨਾ ਦੌਰਾਨ ਕਰੀਬ 30 ਤੋਂ 35 ਰਾਊਂਡ ਫਾਇਰ ਕੀਤੇ, ਜਿਸ ‘ਚ ਸਿੱਧੂ ‘ਤੇ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *