ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ


ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਅੱਜ ਜੰਗ-ਏ-ਆਜ਼ਾਦੀ ਸਮਾਰਕ ਦਾ ਦੌਰਾ ਕੀਤਾ ਅਤੇ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਨੂੰ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦ ਕਰਵਾਇਆ।


ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਨਾਲ ਰਾਜਪਾਲ ਸੱਤਿਆ ਪਾਲ ਮਲਿਕ ਨੇ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਦਰਸਾਉਂਦੀਆਂ ਗੈਲਰੀਆਂ ਦਾ ਨਿਰੀਖਣ ਕੀਤਾ। ਇਸ ਉਪਰੰਤ ਯਾਦਗਾਰ ‘ਤੇ ਦਿਖਾਈ ਗਈ ਜਲ੍ਹਿਆਂਵਾਲਾ ਬਾਗ ਸਾਕੇ ਅਤੇ ਅੰਡੇਮਾਨ ਸੈਲੂਲਰ ਜੇਲ੍ਹ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਨਾਲ ਆਜ਼ਾਦੀ ਸੰਗਰਾਮ ‘ਤੇ ਆਧਾਰਿਤ ਇੱਕ ਲਘੂ ਫ਼ਿਲਮ ਵੀ ਵੇਖੀ ਗਈ।

ਰਾਜਪਾਲ ਵੱਲੋਂ ਆਜ਼ਾਦੀ ਸੰਗਰਾਮ ਨੂੰ ਪੇਸ਼ ਕਰਦੀਆਂ ਤਸਵੀਰਾਂ ਤੋਂ ਇਲਾਵਾ ਸਕਰੀਨਾਂ ’ਤੇ ਪ੍ਰਦਰਸ਼ਿਤ ਅਤੇ ਉੱਥੇ ਲਿਖੀ ਗਈ ਵਿਸਤ੍ਰਿਤ ਜਾਣਕਾਰੀ ਵੀ ਪੜ੍ਹੀ ਗਈ।


ਉਨ੍ਹਾਂ ਕਿਹਾ ਕਿ ਇਸ ਯਾਦਗਾਰ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਹੀ ਪਰਿਪੇਖ ਵਿੱਚ ਦਰਸਾਇਆ ਗਿਆ ਹੈ, ਜੋ ਕਿ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਵੀ ਹੈ।

ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸੁਨਹਿਰੀ ਪਿਛੋਕੜ ਅਤੇ ਬਰਤਾਨਵੀ ਸਾਮਰਾਜ ਵਿਰੁੱਧ ਲੜਨ ਵਾਲੇ ਹਜ਼ਾਰਾਂ ਬਹਾਦਰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਅੰਦਰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਮਜ਼ਬੂਤ ​​ਕਰਦੀ ਰਹੇਗੀ।

ਇਸ ਮੌਕੇ ਐਸਡੀਐਮ ਬਲਬੀਰ ਰਾਜ ਸਿੰਘ ਤੇ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *