ਮੇਰੇ ’ਤੇ ਝੂਠਾ ਪਰਚਾ ਵੀ ਹੋ ਸਕਦਾ ਹੈ ਬਿਕਰਮ ਸਿੰਘ ਮਜੀਠੀਆ, ਵਲੋਂ ਪ੍ਰੈੱਸ ਕਾਨਫ਼ਰੰਸ


ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਦਾ ਬੇਤਾਜ ਬਾਦਸ਼ਾਹ ਹੈ। ਉਨ੍ਹਾਂ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ‘ਆਪ’ ਨੂੰ ਚੁਣ ਕੇ ਪੰਜਾਬ ਦੇ ਲੋਕਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਲੋਕਾਂ ਨੂੰ ਜਲੀਲ ਕਰਨ ਤੋਂ ਇਲਾਵਾ ਭਗਵੰਤ ਮਾਨ ਨੂੰ ਹੋਰ ਕੋਈ ਕੰਮ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਇਸ ਸਭ ਬੋਲਣ ਤੋਂ ਬਾਅਦ ਮੈਨੂੰ ਇਸ ਦਾ ਖ਼ਮਿਆਜ਼ਾ ਵੀ ਭੁਗਤਣਾ ਪੈ ਸਕਦਾ ਹੈ ਤੇ ਮੇਰੇ ’ਤੇ ਝੂਠਾ ਪਰਚਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਝੂਠੇ ਪਰਚੇ ਦਾ ਕੋਈ ਡਰ ਨਹੀਂ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *