2015 ਵਿੱਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਗਲੀਆਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਪਿੰਡ ਦੀ ਸੰਗਤ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਅੱਜ ਮੋਗਾ ਦੀ ਮਾਣਯੋਗ ਅਦਾਲਤ ਵਿੱਚ ਅੱਠ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦੀ ਸੁਣਵਾਈ ਹੋਈ।
ਇਸ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣ ਲਈ ਮੋਗਾ ਦੇ ਆਸ-ਪਾਸ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਪੰਜ ਡੇਰਾ ਸਮਰਥਕਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਦਕਿ ਤਿੰਨ ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ।
ਮੋਗਾ ਦੀ ਇੱਕ ਅਦਾਲਤ ਨੇ ਤਿੰਨ ਡੇਰਾ ਸਮਰਥਕਾਂ ਨੂੰ ਤਿੰਨ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਜਾਣਕਾਰੀ ਅਨੁਸਾਰ ਕੁੱਲ 5 ਡੇਰਾ ਪ੍ਰੇਮੀਆਂ ‘ਚੋਂ 2 ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ ਜਦਕਿ 3 ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ।
ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਤਿੰਨ ਡੇਰਾ ਸਮਰਥਕਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਅਤੇ ਦੋ ਹੋਰਾਂ ਨੂੰ ਬਰੀ ਕਰ ਦਿੱਤਾ।