ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਮੋਰਿੰਡਾ: ਮੋਰਿੰਡਾ ਬੇਅਦਬੀ ਕਾਂਡ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਜ਼ਿਕਰਯੋਗ ਹੈ ਕਿ ਮੋਰਿੰਡਾ ਬੇਅਦਬੀ ਕਾਂਡ ਵਿੱਚ ਵੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸਿੱਖ ਜਥੇਬੰਦੀਆਂ ਨੇ ਧਰਨਾ ਦਿੱਤਾ ਹੈ ਅਤੇ ਦੋਸ਼ੀਆਂ ਖਿਲਾਫ ਤੁਰੰਤ ਅਤੇ ਸਖਤ ਕਾਰਵਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਜਾਣਕਾਰੀ ਮੁਤਾਬਕ ਮਾਮਲੇ ਦੀ ਜਾਂਚ ਲਈ ਜਾਂਚ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਜਾਂਚ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਬੀਰ ਸਿੰਘ ਉਰਫ਼ ਜੱਸੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹ ਪੁਲਿਸ ਦੀ ਹਿਰਾਸਤ ‘ਚ ਹੈ | ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੌਰਤਲਬ ਹੈ ਕਿ ਉਸ ਖ਼ਿਲਾਫ਼ ਚਾਰ ਧਾਰਾਵਾਂ 295ਏ, 307, 506, 323 ਤਹਿਤ ਕੇਸ ਦਰਜ ਕੀਤਾ ਗਿਆ ਹੈ।