ਮੋਹਾਲੀ ‘ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਸ਼ੱਕੀ ਧਮਾਕਾ #BREAKING ਧਮਾਕੇ ਦੀ ਆਵਾਜ਼ ਤੋਂ ਬਾਅਦ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਆਪਣੇ ਖੁਫੀਆ ਹੈੱਡਕੁਆਰਟਰ ਨੂੰ ਘੇਰ ਲਿਆ। ਹੋਰ ਵੇਰਵਿਆਂ ਦੀ ਉਡੀਕ ਹੈ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਐਸ.ਏ.ਐਸ ਨਗਰ ਐਸ.ਏ.ਐਸ.ਨਗਰ, 9 ਮਈ : ਮੁਹਾਲੀ ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅੱਜ ਸ਼ਾਮ 7:45 ਵਜੇ ਦੇ ਕਰੀਬ ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਇੱਕ ਮਾਮੂਲੀ ਧਮਾਕਾ ਹੋਇਆ। ਦੱਸਿਆ ਗਿਆ ਹੈ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।