ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਹੋਵੇਗਾ। ਇਹ ਮੈਚ ਮੋਹਾਲੀ ਦੇ ਆਈ.ਐੱਸ.ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ‘ਚ ਬਣ ਚੁੱਕਾ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿੱਚ ਖੇਡੇ ਜਾ ਚੁੱਕੇ ਹਨ। ਹੁਣ ਜਲਦੀ ਹੀ ਇੱਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ।
ਹੁਣ ਇਹ ਸਟੇਡੀਅਮ ਕੌਮਾਂਤਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਨੇ ਮੀਡੀਆ ਨੂੰ ਦੱਸਿਆ ਕਿ ਜਲਦ ਹੀ ਇਸ ਸਟੇਡੀਅਮ ਦਾ ਬੀ.ਸੀ.ਸੀ.ਆਈ (BCCI) ਅਧਿਕਾਰੀਆਂ ਵੱਲੋਂ ਅੰਤਿਮ ਸਰਵੇਖਣ ਕੀਤਾ ਜਾਵੇਗਾ। ਬੀ.ਸੀ.ਸੀ.ਆਈ. ਤੋਂ ਮਨਜ਼ੂਰੀ ਮਿਲਣ ਤੋਂ ਬਆਦ ਸਾਰੇ ਮੈਚ ਨਵੇਂ ਸਟੇਡੀਅਮ ਵਿੱਚ ਖੇਡੇ ਜਾਣਗੇ। ਇਹ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਲੈਸ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
