ਮੌਸਮ: ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਤੋਂ ਕੁਝ ਰਾਹਤ ਮਿਲੀ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੂੰ ਸਹਿਣ ਤੋਂ ਬਾਅਦ ਦੇਰ ਰਾਤ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਜਗਰੂਪ ਦੀ ਲਾਸ਼ ਲੈਣ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰ
ਭਾਰਤੀ ਮੌਸਮ ਵਿਭਾਗ ਮੁਤਾਬਕ 22 ਤੋਂ 26 ਜੁਲਾਈ ਤੱਕ ਬਰਸਾਤ ਦਾ ਦੌਰ ਜਾਰੀ ਰਹੇਗਾ।ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ‘ਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹੇ ਅਤੇ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਸਿੱਧੂ ਮੂਸੇਵਾਲਾ ਦੇ ਪਿਤਾ ਕਾਤਲਾਂ ਦੇ ਐਨਕਾਊਂਟਰ ਵਾਲੀ ਥਾਂ ਪਹੁੰਚੇ, ਪੜ੍ਹੋ ਪੁਲਿਸ ਨੇ ਕੀ ਕਿਹਾ…
