ਮੌੜ ਮੰਡੀ ਵਿਖੇ ਡਾਂਸਰ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ


ਦਸੰਬਰ 2016 ਵਿੱਚ, ਆਸ਼ੀਰਵਾਦ ਮੈਰਿਜ ਪੈਲੇਸ, ਮੌੜ ਮੰਡੀ ਵਿੱਚ ਇੱਕ ਵਿਆਹ ਸਮਾਗਮ ਚੱਲ ਰਿਹਾ ਸੀ, ਜਿਸ ਵਿੱਚ ਆਰਕੈਸਟਰਾ ਡਾਂਸਰ ਕੁਲਵਿੰਦਰ ਕੌਰ ਸਟੇਜ ‘ਤੇ ਪੇਸ਼ਕਾਰੀ ਕਰ ਰਹੀ ਸੀ। ਇਸੇ ਦੌਰਾਨ ਸਟੇਜ ਹੇਠਾਂ ਨੱਚ ਰਹੇ ਲੱਕੀ ਕੁਮਾਰ ਨੇ ਕਿਸੇ ਦੀ ਰਾਈਫਲ ਲੈ ਕੇ ਉਸ ਵਿੱਚੋਂ ਗੋਲੀ ਚਲਾ ਦਿੱਤੀ, ਜੋ ਕੁਲਵਿੰਦਰ ਕੌਰ ਦੇ ਸਿਰ ਵਿੱਚ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸੀ. ਬੀ.ਐਸ.ਸਰਾ ਨੇ ਲੱਕੀ ਕੁਮਾਰ ਨੂੰ 8 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *