Site icon Geo Punjab

ਰਵਨੀਤ ਬਿੱਟੂ ਨੇ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ – ਪੰਜਾਬੀ ਨਿਊਜ਼ ਪੋਰਟਲ


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਨੂੰ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਪੁਲਿਸ ਨੇ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ।

ਜਿਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਅਤੇ ਲਿਖਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪੰਜਾਬ ਪੁਲਿਸ ਪ੍ਰਸ਼ੰਸਾ ਅਤੇ ਵਧਾਈ ਦੀ ਹੱਕਦਾਰ ਹੈ।

ਜਾਣੋ ਕੌਣ ਸਨ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ, ਕਿਸਨੇ ਚਲਾਈ ਪਹਿਲੀ ਗੋਲੀ

ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਿਸ ਸੂਚਨਾ ਦੇ ਆਧਾਰ ‘ਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਦਿਹਾਤੀ ਪਹੁੰਚੀ ਸੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ। ਜਿਸ ਵਿੱਚ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ।




Exit mobile version