Site icon Geo Punjab

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਮੰਗੀ ਜਾਣਕਾਰੀ


Speaker Rana KP Singh with Punjab Governo Banwarilal Purohit. Tribune photor

2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਕਾਰਨ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਸਰਕਾਰ ਨੇ ਨਸ਼ਾ ਤਸਕਰੀ ਨਾਲ ਉਸਦੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ।
ਖਹਿਰਾ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਇੱਕ ਵਫਦ ਰਾਜਪਾਲ ਨੂੰ ਮਿਲਿਆ ਸੀ ਅਤੇ ਉਹਨਾਂ ਨੇ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਸੀ।ਕਾਂਗਰਸ ਦੀ ਤਰਫੋਂ ਰਾਜਪਾਲ ਨੂੰ ਕਿਹਾ ਗਿਆ ਸੀ ਕਿ ਖਹਿਰਾ ਨੇ ਪੰਜਾਬ ਪੁਲਿਸ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਖਹਿਰਾ ਨੂੰ ਪੁਰਾਣੇ ਮਾਮਲੇ ‘ਚ ਰਾਹਤ ਦੇ ਦਿੱਤੀ ਹੈ ਜਿਸ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਹੁਣ ਇਸ ਸਬੰਧ ‘ਚ ਰਾਜਪਾਲ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਆਈਟੀ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਕੇ ਪੰਜਾਬ ਪੁਲਸ ਦੀ ਟੀਮ ਜਲਾਲਾਬਾਦ ਲੈ ਗਈ, ਉਥੇ ਅਦਾਲਤ ‘ਚ ਪੇਸ਼ ਕਰਕੇ ਦੋ ਦਿਨ ਦੇ ਪੁਲਸ ਰਿਮਾਂਡ ‘ਤੇ ਲਿਆ ਗਿਆ। ਸ਼ਨੀਵਾਰ ਨੂੰ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਭੇਜ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਕਰੀਬ ਡੇਢ ਘੰਟਾ ਰਹਿਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version