ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਕਰਾਅ ਵਧਿਆ, ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਦਿੱਤੀ ਚੇਤਾਵਨੀ


ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਰਾਜਪਾਲ ਨੇ ਹੁਣ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਿਸ਼ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।ਸੀਐਮ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਗੀ ਗਈ ਜਾਣਕਾਰੀ ਮੁੱਖ ਮੰਤਰੀ ਤੋਂ ਨਹੀਂ ਦਿੱਤੀ ਜਾ ਰਹੀ।
ਪੁਰੋਹਿਤ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਮੁੱਖ ਮੰਤਰੀ ਦੇ ਇਸ ਵਿਵਹਾਰ ‘ਤੇ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਕੋਈ ਚਾਰਾ ਨਹੀਂ ਬਚਿਆ ਹੈ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਦੇ ਪੱਤਰਾਂ ਦਾ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਰਾਜਪਾਲ ਬੀ.ਐੱਲ. ਪੁਰੋਹਿਤ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਪੰਨਿਆਂ ਦਾ ਇਹ ਪੱਤਰ ਲਿਖਿਆ ਸੀ, ਜੋ ਹੁਣ ਸਾਹਮਣੇ ਆਇਆ ਹੈ।ਰਾਜਪਾਲ ਬੀ.ਐੱਲ. ਪੁਰੋਹਿਤ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪੰਜਾਬ ਵਿੱਚ ਨਸ਼ਾ ਆਪਣੇ ਸਿਖਰ ‘ਤੇ ਹੈ। ਏਜੰਸੀਆਂ ਦੀਆਂ ਰਿਪੋਰਟਾਂ ਅਨੁਸਾਰ ਸੂਬੇ ਦੇ ਡਰੱਗ ਸਟੋਰਾਂ ‘ਤੇ ਵੀ ਨਸ਼ੀਲੇ ਪਦਾਰਥ ਉਪਲਬਧ ਹਨ। ਸੂਬਾ ਸਰਕਾਰ ਦੇ ਕੰਟਰੋਲ ਵਾਲੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਵੀ ਨਸ਼ਾ ਵੇਚਿਆ ਜਾ ਰਿਹਾ ਹੈ।
ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਸੰਸਦ ਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਆਦੀ ਹੈ। ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਹਾਲਤ ਵੱਲ ਇਸ਼ਾਰਾ ਕਰਦੇ ਹਨ।ਰਾਜਪਾਲ ਨੇ ਲਿਖਿਆ ਹੈ ਕਿ ਹੁਣ ਪਿੰਡ ਵਾਸੀਆਂ ਨੇ ਵੀ ਸੂਬੇ ਅੰਦਰ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਸ਼ਿਆਂ ਦੀ ਅਲਾਮਤ ਤੋਂ ਆਪਣੇ ਆਪ ਨੂੰ ਬਚਾਉਣ ਲਈ ਪਿੰਡ ਬਚਾਓ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ।ਰਾਜਪਾਲ ਨੇ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *