ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ
ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ) ਵਿੱਚ ਐਤਵਾਰ ਸ਼ਾਮ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਹੋਇਆ। ਕੈਂਪਸ ਵਿੱਚ ਵੀਸੀ ਦੀ ਰਿਹਾਇਸ਼ ਦੇ ਬਾਹਰ ਸੈਂਕੜੇ ਵਿਦਿਆਰਥੀ ਧਰਨਾ ਦੇ ਰਹੇ ਹਨ।
ਪਤਾ ਲੱਗਾ ਹੈ ਕਿ ਵਿਦਿਆਰਥੀਆਂ ਨੇ ਆਪਣੇ ਹੋਸਟਲ ‘ਚ ਵਿਦਿਆਰਥਣਾਂ ਦੀ ਨਿੱਜਤਾ ਦੀ ਕਥਿਤ ਤੌਰ ‘ਤੇ ਉਲੰਘਣਾ ਕਰਨ ਦਾ ਵਿਰੋਧ ਕੀਤਾ ਸੀ।
ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਵੀਸੀ ਜੈ ਸ਼ੰਕਰ ਐਤਵਾਰ ਦੁਪਹਿਰ ਨੂੰ ਗਰਲਜ਼ ਹੋਸਟਲ ਵਿੱਚ ਵਿਦਿਆਰਥੀਆਂ ਦੇ ਕਮਰਿਆਂ ਵਿੱਚ ਬਿਨਾਂ ਕਿਸੇ ਅਗਾਊਂ ਸੂਚਨਾ ਜਾਂ ਸਹਿਮਤੀ ਦੇ ਕਥਿਤ ਤੌਰ ’ਤੇ ਦਾਖ਼ਲ ਹੋ ਗਿਆ ਸੀ।
ਵਿਦਿਆਰਥਣਾਂ ਨੇ ਐਚਟੀ ਨੂੰ ਦੱਸਿਆ ਕਿ ਉਸਨੇ ਉਨ੍ਹਾਂ (ਲੜਕੀਆਂ) ਦੇ ਡਰੈਸਿੰਗ ਸੈਂਸ ‘ਤੇ ਸਵਾਲ ਉਠਾਏ ਜਿਸ ਨਾਲ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੋ ਰਹੀ ਹੈ।
ਇੰਸਟਾਗ੍ਰਾਮ ‘ਤੇ ਇਸ ਪੋਸਟ ਨੂੰ ਵੇਖੋ

