ਰਾਜੋਆਣਾ ਵੱਲੋਂ ਐਲਾਨੇ ਭੁੱਖ ਹੜਤਾਲ ਨੂੰ ਲੈ ਕੇ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ


ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਦੇ ਦੋਸ਼ ਵਿਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।
ਬਣ ਗਈਆਂ BJP ਦੀਆਂ ਸਰਕਾਰਾਂ, ਕਾਂਗਰਸ ਨੂੰ ਝਟਕਾ, ਸਮਰਥਕਾਂ ਨੇ ਪਾਏ ਭੰਗੜੇ D5 Channel Punjabi
ਇਹ ਮੀਟਿੰਗ ਕਰੀਬ 11 ਵਜੇ ਸ਼ੇਰੂ ਹੋਵੇਗੀ। ਕੁਝ ਦਿਨ ਪਹਿਲਾ SGPC ਪ੍ਰਧਾਨ ਹਰਜਿੰਦ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ। ਰਾਜੋਆਣਾ ਨੇ 1 ਦਸੰਬਰ ਤੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ। ਪਰ ਐਡਵੋਕੇਟ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਇਸ ਭੁੱਖ ਹੜਤਾਲ ਨੂੰ 5 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *