ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਨਾਲ ਪਾਰਟੀ ਦੇ ਪੰਜ ਵਿਧਾਇਕ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਰਾਜ ਨਿਵਾਸ ਵਿਖੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕ ਗੋਪਾਲ, ਸੌਰਭ ਭਾਰਦਵਾਜ, ਇਰਮਾਨ ਹੁਸੈਨ, ਕੈਲਾਸ਼ ਗਹਿਲੋਤ ਅਤੇ ਮੁਕੇਸ਼ ਅਹਿਲਾਵਤ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।