Site icon Geo Punjab

ਰਾਜ ਵਿੱਚ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ : ਡਾ. ਬਲਜੀਤ ਕੌਰ –

ਰਾਜ ਵਿੱਚ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ : ਡਾ.  ਬਲਜੀਤ ਕੌਰ –


ਚੰਡੀਗੜ੍ਹ, 29 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ 1 ਸਤੰਬਰ 2022 ਤੋਂ 30 ਸਤੰਬਰ 2022 ਤੱਕ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ |

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪੋਸ਼ਣ ਮਹੀਨਾ ਅਤੇ ਪੰਦਰਵਾੜਾ ਹਰ ਸਾਲ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ (MWCD) ਦੁਆਰਾ ਸਾਰੇ ਭਾਈਵਾਲ ਮੰਤਰਾਲਿਆਂ/ਵਿਭਾਗਾਂ ਦੀ ਭਾਗੀਦਾਰੀ ਨਾਲ ਮਨਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਪੋਸ਼ਣ ਮਹੀਨੇ ਦੌਰਾਨ ਔਰਤਾਂ ਅਤੇ ਉਨ੍ਹਾਂ ਦੀ ਸਿਹਤ, ਬੱਚੇ ਅਤੇ ਸਿੱਖਿਆ ਅਤੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ, ਔਰਤਾਂ ਅਤੇ ਬੱਚਿਆਂ ਲਈ ਪੌਸ਼ਟਿਕ ਭੋਜਨ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਲੋਕ ਇਸ ਸਬੰਧ ਵਿਚ ਆਪਣੇ ਸੁਝਾਅ ਈ-ਮੇਲ ਆਈਡੀ reshma.nair@gov.in ‘ਤੇ ਭੇਜ ਸਕਦੇ ਹਨ ਤਾਂ ਜੋ ਰਾਸ਼ਟਰੀ ਪੋਸ਼ਣ ਮਹੀਨੇ ਨੂੰ ਸ਼ਾਨਦਾਰ ਬਣਾਇਆ ਜਾ ਸਕੇ।

Exit mobile version