ਰਾਹੁਲ ਗਾਂਧੀ ਅੰਮ੍ਰਿਤਸਰ ਦੇ ਦੌਰੇ ਤੇ ਹਨ ਅਤੇ ਉਹਨਾਂ ਵੱਲੋਂ ਬੀਤੇ ਦੋ ਦਿਨਾਂ ਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਲੱਗ ਅਲੱਗ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ i ਜਿਸ ਦੇ ਵਿੱਚ ਉਹਨਾਂ ਵੱਲੋਂ ਕੱਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਝੂਠੇ ਬਰਤਨਾਂ ਦੀ ਸੇਵਾ ਕੀਤੀ ਗਈ ਅਤੇ ਦੇਰ ਰਾਤ ਉਹਨਾਂ ਵੱਲੋਂ ਜਲ ਦੀ ਸੇਵਾ ਕਰਨ ਤੋਂ ਬਾਅਦ ਪਾਲਕੀ ਸਾਹਿਬ ਨੂੰ ਮੋਢਾ ਵੀ ਦਿੱਤਾ ਗਿਆ ਜਿਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਰਾਹੁਲ ਗਾਂਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਅਤੇ ਉਹਨਾਂ ਵੱਲੋਂ ਅੱਜ ਲੰਗਰ ਦੇ ਵਿੱਚ ਸੇਵਾ ਕੀਤੀ ਜਾ ਰਹੀ ਹੈ
ਕਾਂਗਰਸ ਪਾਰਟੀ ਦੇ ਯੁਵਰਾਜ ਰਾਹੁਲ ਗਾਂਧੀ ਲਗਾਤਾਰ ਹੀ ਸੁਰਖੀਆਂ ਦੇ ਵਿੱਚ ਨਜ਼ਰ ਆ ਰਹੇ ਹਨ। ਉਥੇ ਹੀ ਉਹਨਾਂ ਵੱਲੋਂ ਜੇਕਰ ਦੇਸ਼ ਦੇ ਅਲੱਗ ਅਲੱਗ ਸੂਬਿਆਂ ਦੇ ਵਿੱਚ ਜਾ ਕੇ ਉੱਥੇ ਦੇ ਕਾਰੋਬਾਰੀਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉੱਥੇ ਹੀ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਦੌਰੇ ਤੇ ਪਹੁੰਚ ਸਿਰਫ ਔਰ ਸਿਰਫ ਧਾਰਮਿਕ ਕਾਰਜ ਕੀਤੇ ਜਾ ਰਹੇ ਹਨ
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
