Site icon Geo Punjab

ਰਿਟਰਨਿੰਗ ਅਫਸਰ ⋆ D5 ਨਿਊਜ਼

<p> <br &sol;>&NewLine;<&sol;p>&NewLine;<p>&Tab;&Tab;&Tab;ਸੰਗਰੂਰ&sol;ਚੰਡੀਗੜ੍ਹ &colon; ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਉਪ ਚੋਣਾਂ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਸਰਗਰਮੀਆਂ &&num;8216&semi;ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਕਰ ਸਕੇ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਰਕਾਰੀ ਇਮਾਰਤਾਂ ਤੋਂ ਸਾਰੇ ਸਿਆਸੀ ਇਸ਼ਤਿਹਾਰ ਹਟਾ ਦਿੱਤੇ ਗਏ ਹਨ ਅਤੇ ਪ੍ਰਾਈਵੇਟ ਇਮਾਰਤਾਂ ’ਤੇ ਇਸ਼ਤਿਹਾਰ ਲਗਾਉਣ ਲਈ ਲਿਖਤੀ ਪ੍ਰਵਾਨਗੀ ਲੈਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਜਨਤਕ ਥਾਵਾਂ ’ਤੇ ਸਿਰਫ਼ ਪੇਡ ਸਾਈਟਾਂ ’ਤੇ ਹੀ ਕੀਤਾ ਜਾ ਰਿਹਾ ਹੈ। ਸ੍ਰੀ ਜੋਰਵਾਲ ਨੇ ਦੱਸਿਆ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਵੱਖ-ਵੱਖ ਗਤੀਵਿਧੀਆਂ ਦੀ ਨਿਗਰਾਨੀ ਕਰਨ ਤੋਂ ਇਲਾਵਾ 24 ਘੰਟੇ ਟੀ&period;ਵੀ&period; ਚੈਨਲਾਂ ਅਤੇ ਅਖਬਾਰਾਂ ਵਿਚ ਛਪ ਰਹੀਆਂ ਖਬਰਾਂ ਅਤੇ ਇਸ਼ਤਿਹਾਰਾਂ &&num;8216&semi;ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਟੀ&period;ਵੀ&period; ਦੀਆਂ ਹਦਾਇਤਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਐਨ&period;ਬੀ&period;ਐਸ&period;ਏ&period; ਚੈਨਲ ਜ਼ੀ ਪੰਜਾਬ ਹਰਿਆਣਾ ਹਿਮਾਚਲ ਖਿਲਾਫ ਕਾਰਵਾਈ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਮੀਡੀਆ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ &&num;8216&semi;ਤੇ ਜਿਮਨੀ ਚੋਣਾਂ ਨੂੰ ਜ਼ਿੰਮੇਵਾਰੀ ਨਾਲ ਕਵਰ ਕਰਨ ਅਤੇ ਪੇਡ ਨਿਊਜ਼ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version